ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 18 ਮਈ

ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਪਰਗਟ ਸਿੰਘ ਦੇ ਮਾਮਲੇ ਵਿਚ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਆਖਿਆ ਕਿ ਜੇਕਰ ਕੋਈ ਸੱਚ ਬੋਲਦਾ ਹੈ ਤਾਂ ਉਹ ਉਨ੍ਹਾਂ ਦਾ ਦੁਸ਼ਮਣ ਬਣ ਜਾਂਦਾ ਹੈ। ਸ੍ਰੀ ਸਿੱਧੂ ਨੇ ਇਕ ਟਵੀਟ ਰਾਹੀਂ ਵਿਧਾਇਕ ਪਰਗਟ ਸਿੰਘ ਦਾ ਮਾਮਲਾ ਉਭਾਰਦਿਆਂ ਲਿਖਿਆ ਕਿ ਕਾਂਗਰਸ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਲੋਕਾਂ ਦੇ ਮੁੱਦੇ ਉਭਾਰ ਕੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ। ਉਹ ਅਜਿਹਾ ਕਰਕੇ ਆਪਣੀ ਜਮਹੂਰੀ ਡਿਊਟੀ ਅਤੇ ਸੰਵਿਧਾਨਕ ਹੱਕਾਂ ਦੀ ਵਰਤੋਂ ਕਰ ਰਹੇ ਹਨ ਪਰ ਇਸ ਵੇਲੇ ਜੇਕਰ ਕੋਈ ਸੱਚ ਬੋਲਦਾ ਹੈ ਤਾਂ ਉਹ ਉਨ੍ਹਾਂ ਦਾ ਦੁਸ਼ਮਣ ਬਣ ਜਾਂਦਾ ਹੈ। ਇਸ ਟਵੀਟ ਨਾਲ ਉਨ੍ਹਾਂ ਪਰਗਟ ਸਿੰਘ ਦੀ ਇਕ ਵੀਡੀਓ ਵੀ ਅਪਲੋਡ ਕੀਤੀ ਹੈ, ਜਿਸ ਵਿਚ ਉਹ ਡਰਾਉਣ ਧਮਕਾਉਣ ਬਾਰੇ ਖੁਲਾਸਾ ਕਰ ਰਹੇ ਹਨ।

News Source link