ਫਤਿਹਪੁਰ, 31 ਮਈ

ਉਤਰ ਪ੍ਰਦੇਸ਼ ਦੇ ਫਤਿਹਪੁਰ ਵਿਚ ਅੱਜ ਛੇ ਹੋਰ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੀਆਂ ਲਾਸ਼ਾਂ ਮਿਲੀਆਂ ਹਨ। ਫਤਿਹਪੁਰ ਦੇ ਐਸਡੀਐਮ ਪ੍ਰਮੋਦ ਝਾਅ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਗੰਗਾ ਵਿਚ ਕੁਝ ਲਾਸ਼ਾਂ ਤੈਰਦੀਆਂ ਜਾ ਰਹੀਆਂ ਹਨ ਜਿਸ ਤੋਂ ਬਾਅਦ ਅਧਿਕਾਰੀਆਂ ਨਾਲ ਮਿਲ ਕੇ ਮੁਹਿੰਮ ਚਲਾਈ ਗਈ ਤੇ ਛੇ ਲਾਸ਼ਾਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਇਹ ਲਾਸ਼ਾਂ ਗਲ ਗਈਆਂ ਹਨ ਜਿਸ ਕਰ ਕੇ ਇਨ੍ਹਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ। ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਇਸੀ ਮਹੀਨੇ ਵੱਖ-ਵੱਖ ਥਾਵਾਂ ਤੋਂ 52 ਲਾਸ਼ਾਂ ਬਰਾਮਦ ਹੋ ਚੁੱਕੀਆਂ ਹਨ।-ਪੀਟੀਆਈ

News Source link