ਨਵੀਂ ਦਿੱਲੀ, 31 ਮਈਦਿੱਲੀ ਹਾਈ ਕੋਰਟ ਨੇ ਅੱਜ ਕਿਹਾ ਹੈ ਕਿ ਟਵਿੱਟਰ ਨੂੰ ਨਵੇਂ ਆਈਟੀ ਨਿਯਮਾਂ ਦਾ ਪਾਲਣ ਕਰਨਾ ਪਵੇਗਾ ਜਦ ਤਕ ਡਿਜੀਟਲ ਮੀਡੀਆ ਸਬੰਧੀ ਨਵੇਂ ਨਿਯਮਾਂ ‘ਤੇ ਰੋਕ ਨਹੀਂ ਲਾਈ ਜਾਂਦੀ। ਜਸਟਿਸ ਰੇਖਾ ਪੱਲੀ ਨੇ ਪਟੀਸ਼ਨਕਰਤਾ ਦੀ ਅਪੀਲ ‘ਤੇ ਕੇਂਦਰ ਤੇ ਸੋਸ਼ਲ ਮੀਡੀਆ ਮੰਚ ਟਵਿੱਟਰ ਨੂੰ ਨੋਟਿਸ ਜਾਰੀ ਕਰਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਮਿਤ ਅਚਾਰੀਆ ਨੇ ਦਾਅਵਾ ਕੀਤਾ ਸੀ ਕਿ ਟਵਿੱਟਰ ਨੇ ਨਿਯਮਾਂ ਦਾ ਪਾਲਣ ਨਹੀਂ ਕੀਤਾ। ਦੂਜੇ ਪਾਸੇ ਟਵਿੱਟਰ ਨੇ ਅਦਾਲਤ ਕੋਲ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਕਿ ਉਸ ਨੇ ਨਿਯਮਾਂ ਦਾ ਪਾਲਣ ਕਰਦੇ ਹੋਏ ਸ਼ਿਕਾਇਤਾਂ ਦੇ ਹੱਲ ਲਈ ਅਧਿਕਾਰੀ ਨਿਯੁੁਕਤ ਕੀਤਾ ਹੈ ਪਰ ਕੇਂਦਰ ਨੇ ਇਸ ਦਾਅਵੇ ਨੂੰ ਗਲਤ ਠਹਿਰਾਇਆ।

News Source link