ਨਵੀਂ ਦਿੱਲੀ, 1 ਜੂਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਵਿਡ ਹਾਲਾਤ ਦੇ ਮੱਦੇਨਜ਼ਰ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕੀਤਾ ਜਾਵੇ। ਕੇਜਰੀਵਾਲ ਨੇ ਕੇਂਦਰ ਨੂੰ ਸਲਾਹ ਦਿੱਤੀ ਕਿ ਵਿਦਿਆਰਥੀਆਂ ਦਾ ਮੁਲਾਂਕਣ ਪਿਛਲੀ ਕਾਰਗੁਜ਼ਾਰੀ ਦੇ ਅਧਾਰ ‘ਤੇ ਕੀਤਾ ਜਾਵੇ। ਕੇਜਰੀਵਾਲ ਨੇ ਹਿੰਦੀ ਵਿੱਚ ਕੀਤੇ ਟਵੀਟ ‘ਚ ਕਿਹਾ, ”ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਸਚਮੁੱਚ ਫਿਕਰਮੰਦ ਹਨ। ਉਹ ਚਾਹੁੰਦੇ ਹਨ ਕਿ ਬੋਰਡ ਪ੍ਰੀਖਿਆਵਾਂ ਬਿਨਾਂ ਟੀਕਾਕਰਨ ਦੇ ਨਾ ਲਈਆਂ ਜਾਣ। ਮੈਂ ਕੇਂਦਰ ਸਰਕਾਰ ਨੂੰ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕਰਦਾ ਹਾਂ ਤੇ ਬੱਚਿਆਂ ਦਾ ਮੁਲਾਂਕਣ ਪਿਛਲੀ ਕਾਰਗੁਜ਼ਾਰੀ ਦੇ ਅਧਾਰ ‘ਤੇ ਕੀਤਾ ਜਾਵੇ।” -ਪੀਟੀਆਈ

News Source link