ਮੁੰਬਈ, 1 ਜੂਨ

ਬੰਬਈ ਹਾਈ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸੀਰਮ ਇੰਸਟੀਚਿਊਟ ਆਫ ਇੰਡੀਆ(ਐੱਸ ਆਈ ਆਈ) ਦੇ ਸੀਈਓ ਅਦਾਰ ਪੂਨਾਵਾਲਾ ਨੂੰ ਕਥਿਤ ਧਮਕੀਆਂ ਦੇ ਮੱਦੇਨਜ਼ਰ ਲੋੜੀਂਦੀ ਸੁਰੱਖਿਆ ਦਾ ਭਰੋਸਾ ਦੇਣਾ ਚਾਹੀਦਾ ਹੈ। ਪੂਨਾਵਾਲਾ ਦੀ ਕੰਪਨੀ ਵੱਲੋਂ ਤਿਆਰ ਕੋਵੀਸ਼ੀਲਡ ਟੀਕੇ ਦੀ ਸਪਲਾਈ ਨੂੰ ਲੈ ਕੇ ਉਨ੍ਹਾਂ ਨੂੰ ਕਥਿਤ ਤੌਰ ‘ਤੇ ਧਮਕੀ ਦਿੱਤੀ ਗਈ ਹੈ। ਜਸਟਿਸ ਐਸਐਸ ਸ਼ਿੰਦੇ ਅਤੇ ਜਸਟਿਸ ਅਭੈ ਆਹੁੂਜਾ ਦੀ ਬੈਂਚ ਨੇ ਕਿਹਾ ਕਿ ਕੋਵਿਡ-19 ਦਾ ਟੀਕਾ ਬਣਾ ਕੇ ਪੂਨਾਵਾਲਾ ਮੁਲਕ ਦੀ ਵੱਡੀ ਸੇਵਾ ਕਰ ਰਹੇ ਹਨ ਅਤੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਵਿਚਾਰ ਕਰਨਾ ਚਾਹੀਦਾ ਹੈ। ਬੈਂਚ ਨੇ ਕਿਹਾ ਕਿ ਸੂਬੇ ਦੇ ਉੱਚ ਅਧਿਕਾਰੀਆਂ ਨੂੰ ਨਿਜੀ ਤੌਰ ‘ਤੇ ਪੂਨਾਵਾਲਾ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਭਾਰਤ ਪਰਤਣ ‘ਤੇ ਸੁਰੱਖਿਆ ਦਾ ਭਰੋਸਾ ਦੇਣਾ ਚਾਹੀਦਾ ਹੈ। -ਏਜੰਸੀ

News Source link