ਪੇਈਚਿੰਗ, 1 ਜੂਨ

ਚੀਨ ਦੇ ਕੌਮੀ ਸਿਹਤ ਕਮਿਸ਼ਨ (ਐੱਨਐੱਸਸੀ) ਨੇ ਅੱਜ ਕਿਹਾ ਕਿ ਚੀਨ ਦੇ ਜਿਆਂਗਜ਼ੂ ਸੂਬੇ ‘ਚ ਕਿਸੇ ਮਨੁੱਖ ਦੇ ਬਰਡ ਫਲੂ ਦੀ ਐੱਚ10ਐੱਨ3 ਕਿਸਮ ਤੋਂ ਪ੍ਰਭਾਵਿਤ ਹੋਣ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਖ਼ਬਰ ਏਜੰਸੀ ਸਿਨਹੂਆ ਨੇ ਐੱਨਐੱਚਸੀ ਦੇ ਹਵਾਲੇ ਨਾਲ ਦੱਸਿਆ ਕਿ ਜ਼ੇਨਜਿਆਂਗ ਸ਼ਹਿਰ ‘ਚ 41 ਸਾਲਾ ਵਿਅਕਤੀ ਨੂੰ 23 ਅਪਰੈਲ ਨੂੰ ਬੁਖਾਰ ਤੇ ਹੋਰ ਸਰੀਰਕ ਤਕਲੀਫਾਂ ਹੋਈਆਂ ਸਨ ਤੇ ਉਸ ਨੂੰ 28 ਅਪਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਐੱਨਐੱਸਸੀ ਨੇ ਕਿਹਾ ਕਿ ਮਰੀਜ਼ ਦੀ ਹਾਲਤ ਹੁਣ ਸਥਿਰ ਅਤੇ ਉਸ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਕਮਿਸ਼ਨ ਨੇ ਕਿਹਾ ਕਿ ਮਰੀਜ਼ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਨੂੰ ਮੈਡੀਕਲ ਨਿਗਰਾਨੀ ਹੇਠ ਰੱਖਿਆ ਗਿਆ ਪਰ ਅਜੇ ਤੱਕ ਉਨ੍ਹਾਂ ‘ਚ ਕੋਈ ਵੀ ਖਤਰਨਾਕ ਲੱਛਣ ਦਿਖਾਈ ਨਹੀਂ ਦਿੱਤਾ। ਉਨ੍ਹਾਂ ਦੱਸਿਆ ਕਿ 28 ਮਈ ਨੂੰ ਮਰੀਜ਼ ਦੀ ਮੁਕੰਮਲ ਜਾਂਚ ਕੀਤੇ ਜਾਣ ਤੋਂ ਬਾਅਦ ਉਸ ਦੇ ਐੱਚ10ਐੱਨ3 ਵਾਇਰਸ ਤੋਂ ਪੀੜਤ ਹੋਣ ਦਾ ਪਤਾ ਲੱਗਾ। ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵਾਇਰਸ ਮਨੁੱਖਾਂ ਲਈ ਜ਼ਿਆਦਾ ਨੁਕਸਾਨਦਾਇਕ ਨਹੀਂ ਹੈ ਤੇ ਇਸ ਦੇ ਵੱਡੇ ਪੱਧਰ ‘ਤੇ ਫੈਲਣ ਦਾ ਜੋਖਮ ਬਹੁਤ ਘੱਟ ਹੈ। -ਆਈਏਐੱਨਐੱਸ

News Source link