ਚੰਡੀਗੜ੍ਹ, 2 ਜੂਨ

ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਮਾਲੇਰ ਕੋਟਲਾ ਨੂੰ ਰਾਜ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 14 ਮਈ ਨੂੰ ਈਦ-ਉਲ-ਫਿਤਰ ਦੇ ਮੌਕੇ ਸੰਗਰੂਰ ਜ਼ਿਲ੍ਹੇ ਵਿਚੋਂ ਰਾਜ ਦੇ ਮੁਸਲਿਮ ਬਹੁ-ਗਿਣਤੀ ਵਾਲੇ ਕਸਬੇ ਨੂੰ ਮਾਲੇਰ ਕੋਟਲਾ ਦਾ ਨਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਇਥੇ ਹੋਈ ਮੀਟਿੰਗ ਵਿੱਚ ਮੰਤਰੀ ਮੰਡਲ ਨੇ ਮਾਲੇਰ ਕੋਟਲਾ ਸਬ-ਡਵੀਜ਼ਨ ਦਾ ਇਕ ਹਿੱਸਾ ਰਹੇ ਅਮਰਗੜ੍ਹ ਨੂੰ ਸਬ-ਡਵੀਜ਼ਨ ਜਾਂ ਤਹਿਸੀਲ ਵਜੋਂ ਅਪਗ੍ਰੇਡ ਕਰਨ ਲਈ ਵੀ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਬਿਆਨ ਅਨੁਸਾਰ ਮਲੇਰ ਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ-ਡਵੀਜ਼ਨਾਂ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਹੋਣਗੀਆਂ। ਮਾਲੇਰ ਕੋਟਲਾ ਜ਼ਿਲ੍ਹੇ ਵਿਚ ਕੁੱਲ 192 ਪਿੰਡ ਸ਼ਾਮਲ ਕੀਤੇ ਜਾਣਗੇ। ਮੰਤਰੀ ਮੰਡਲ ਨੇ ਮੁੱਖ ਮੰਤਰੀ ਨੂੰ 12 ਵਿਭਾਗਾਂ ਦੇ ਦਫਤਰਾਂ ਲਈ ਨਵੀਆਂ ਆਸਾਮੀਆਂ ਕਾਇਮ ਕਰਨ ਨੂੰ ਪ੍ਰਵਾਨਗੀ ਦੇਣ ਦਾ ਅਧਿਕਾਰ ਦਿੱਤਾ, ਜਿਸ ਵਿੱਚ ਪੁਲੀਸ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਸਮਾਜਿਕ ਨਿਆਂ ਅਤੇ ਘੱਟਗਿਣਤੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ, ਸਿਹਤ, ਸਿੱਖਿਆ (ਪ੍ਰਾਇਮਰੀ ਤੇ ਸੈਕੰਡਰੀ) ਸ਼ਾਮਲ ਹਨ।

News Source link