ਨਵੀਂ ਦਿੱਲੀ, 2 ਜੂਨ: ਕੋਵਿਡ-19 ਮਹਾਮਾਰੀ ਦੌਰਾਨ ਸੈਂਟਰਲ ਵਿਸਟਾ ਪ੍ਰਾਜੈਕਟ ‘ਤੇ ਸਾਰੀਆਂ ਨਿਰਮਾਣ ਗਤੀਵਿਧੀਆਂ ਨੂੰ ਰੋਕਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰਨ ਦੇ ਦਿੱਲੀ ਹਾਈ ਕੋਰਟ ਦੇ 31 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਅੱਜ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕੀਤੀ ਗਈ। ਵਕੀਲ ਪ੍ਰਦੀਪ ਕੁਮਾਰ ਯਾਦਵ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਅੱਜ ਸਿਖ਼ਰਲੀ ਅਦਾਲਤ ਵਿਚ ਪਟੀਸ਼ਨ ਦਾਖ਼ਲ ਕੀਤੀ। ਹਾਈ ਕੋਰਟ ਵਿਚ ਚੱਲੀ ਸੁਣਵਾਈ ‘ਚ ਧਿਰ ਨਹੀਂ ਰਹੇ ਯਾਦਵ ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦਾ ਇਹ ਕਹਿਣਾ ਉਚਿਤ ਨਹੀਂ ਸੀ ਕਿ ਪਟੀਸ਼ਨ ਮਾੜੀ ਭਾਵਨਾ ਤੋਂ ਪ੍ਰੇਰਿਤ ਸੀ। -ਪੀਟੀਆਈ

News Source link