ਇਸਲਾਮਾਬਾਦ, 4 ਜੂਨ

ਪਾਕਿਸਤਾਨ ਦੇ ਦੋ ਵੱਖ-ਵੱਖ ਇਲਾਕਿਆਂ ਵਿੱਚ ਅੱਜ ਹੋਏ ਦੋ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ ਅਤੇ 16 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਪਹਿਲਾ ਹਾਦਸਾ ਸੂਬਾ ਸਿੰਧ ਦੇ ਖੈਰਪੁਰ ਜ਼ਿਲ੍ਹੇ ‘ਚ ਪੈਂਦੇ ਟਾਂਡੋ ਮਸਤੀ ਇਲਾਕੇ ਨੇੜੇ ਕਾਰ ਅਤੇ ਬੱਸ ਦੀ ਟੱਕਰ ਹੋਣ ਕਾਰਨ ਵਾਪਰਿਆ। ਇਸ ਵਿੱਚ ਛੇ ਲੋਕ ਮਾਰੇ ਗਏ ਅਤੇ 16 ਜ਼ਖ਼ਮੀ ਹੋ ਗਏ। ਇਹ ਹਾਦਸਾ ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਮੁਤਾਬਕ, ਦੂਜਾ ਹਾਦਸਾ ਲਾਹੌਰ ‘ਚ ਫਿਰੋਜ਼ਪੁਰ ਰੋਡ ‘ਤੇ ਵਾਪਰਿਆ, ਜਿੱਥੇ ਬੱਸ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ 4 ਜਣਿਆਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕੋ ਪਰਿਵਾਰ ਨਾਲ ਸਬੰਧਤ ਸਨ। -ਪੀਟੀਆਈ

News Source link