ਪੱਤਰ ਪ੍ਰੇਰਕ

ਚੰਡੀਗੜ੍ਹ, 4 ਜੂਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ ਸਾਲ 2006 ਤੋਂ ਬਾਅਦ ਦਿੱਤੇ ਜਾਣ ਵਾਲੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਇੱਕ ਵਾਰ ਫਿਰ ਤੋਂ ਵਧਾ ਦਿੱਤੀ ਗਈ ਹੈ। ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਸ ਵਾਰ ਤਨਖਾਹ ਕਮਿਸ਼ਨ ਦੀ ਮਿਆਦ 31 ਅਗਸਤ 2021 ਤੱਕ ਕੀਤੀ ਗਈ ਹੈ। ਸਰਕਾਰ ਵੱਲੋਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ ਕਈ ਵਾਰ ਨਿਸ਼ਚਿਤ ਕੀਤੀਆਂ ਤਰੀਕਾਂ ਦੇ ਬਾਵਜੂਦ ਵੀ ਹਰ ਵਾਰ ਮਿਆਦ ਵਧਾ ਦੇਣ ਨਾਲ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਵਿੱਚ ਭਾਰੀ ਰੋਸ ਦੀ ਲਹਿਰ ਹੈ ਅਤੇ ਸਰਕਾਰ ਪ੍ਰਤੀ ਬੇਵਿਸ਼ਵਾਸੀ ਵਧੀ ਹੈ।

News Source link