ਭੋਪਾਲ, 4 ਜੂਨ

ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਡਾਕਟਰਾਂ ਦੀ ਸੂਬਾ ਪੱਧਰੀ ਹੜਤਾਲ ਗ਼ੈਰ-ਕਾਨੂੰਨੀ ਕਰਾਰ ਦਿੱਤੇ ਜਾਣ ਮਗਰੋਂ ਸੈਂਕੜਿਆਂ ਦੀ ਗਿਣਤੀ ‘ਚ ਜੂਨੀਅਰ ਡਾਕਟਰਾਂ ਨੇ ਅਸਤੀਫ਼ੇ ਦੇ ਦਿੱਤੇ ਹਨ। ਹਾਈ ਕੋਰਟ ਨੇ ਇਨ੍ਹਾਂ ਡਾਕਟਰਾਂ ਨੂੰ 24 ਘੰਟਿਆਂ ਅੰਦਰ ਕੰਮ ‘ਤੇ ਵਾਪਸ ਆਉਣ ਦੇ ਹੁਕਮ ਦਿੱਤੇ ਸੀ। ਜੂਨੀਅਰ ਡਾਕਟਰਜ਼ ਐਸੋਸੀਏਸ਼ਨ ਵੱਲੋਂ ਆਪਣੀਆਂ ਤਨਖ਼ਾਹਾਂ ਵਧਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਹੜਤਾਲ ਕੀਤੀ ਜਾ ਰਹੀ ਹੈ। ਬੀਤੇ ਦਿਨ ਇਸ ਸਬੰਧੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਰਕਾਰ ਨੂੰ ਹੁਕਮ ਦਿੱਤੇ ਸਨ ਕਿ ਜਿਹੜੇ ਡਾਕਟਰ ਨਿਰਧਾਰਤ ਸਮੇਂ ਅੰਦਰ ਆਪਣੇ ਕੰਮ ‘ਤੇ ਨਹੀਂ ਪਰਤਦੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। -ਆਈਏਐੱਨਐੱਸ

News Source link