ਨਵੀਂ ਦਿੱਲੀ, 7 ਜੂਨ

ਜਬਰ-ਜਨਾਹ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਸਿੰਘ ਨੂੰ ਇਲਾਜ ਲਈ ਗੁਰੂਗ੍ਰਾਤ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਹੈ ਜਿਥੇ ਉਸ ਨਾਲ ਹਨੀਪ੍ਰੀਤ ਅਟੈਂਡੈਂਟ ਵਜੋਂ ਰਹੇਗੀ। ਹਸਪਤਾਲ ਨੇ ਵੀ ਹਨੀਪ੍ਰੀਤ ਦਾ ਅਟੈਂਡੈਂਟ ਵਜੋਂ ਕਾਰਡ 15 ਜੂਨ ਤਕ ਬਣਾਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਅੱਜ ਡੇਰਾ ਮੁਖੀ ਨੇ ਟੈਸਟ ਕਰਵਾਉਣ ਲਈ ਬਹਾਨੇ ਬਣਾਏ। ਦੱਸਣਾ ਬਣਦਾ ਹੈ ਕਿ ਡੇਰਾ ਮੁਖੀ ਦੇ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਅਗਲੇਰੀ ਜਾਂਚ ਲਈ ਮੇਦਾਂਤਾ ਲਿਆਂਦਾ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਹਨੀਪ੍ਰੀਤ ਨੂੰ ਐਤਵਾਰ ਹਸਪਤਾਲ ਲਿਆਂਦਾ ਗਿਆ ਸੀ।

News Source link