ਬਲਜੀਤ ਸਿੰਘ

ਸਰਦੂਲਗੜ੍ਹ , 7 ਜੂਨ

ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਿਚ ਚਲ ਰਹੇ ਖੇਤੀ ਅੰਦੋਲਨ ਤੋਂ ਪਰਤੇ ਪਿੰਡ ਟਿੱਬੀ ਹਰੀ ਸਿੰਘ ਦੇ ਕਿਸਾਨ ਮਿੱਠੂ ਸਿੰਘ ਭਗਤ ਦੀ ਮੌਤ ਹੋ ਗਈ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਉਹ ਕੁੱਝ ਦਿਨ ਪਹਿਲਾਂ ਦਿੱਲੀ ਦੇ ਕਿਸਾਨੀ ਅੰਦੋਲਨ ਦੌਰਾਨ ਬਿਮਾਰ ਹੋਣ ਕਾਰਨ ਘਰ ਆਇਆ ਸੀ ਅਤੇ ਘਰ ਆ ਕੇ ਉਸ ਦੀ ਹਾਲਤ ਹੋਰ ਵਿਗੜ ਗਈ ਅਤੇ ਉਸ ਦਾ ਪ੍ਰਾਈਵੇਟ ਡਾਕਟਰਾਂ ਪਾਸੋਂ ਇਲਾਜ ਕਰਵਾਇਆ ਗਿਆ ਜੋ ਰਾਸ ਨਹੀਂ ਆਇਆ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਮੁੱਢਲੇ ਮੈਂਬਰ ‘ਚੋਂ ਸੀ ਅਤੇ ਲੰਬੇ ਸਮੇਂ ਤੋਂ ਜਥੇਬੰਦੀ ਦੇ ਹਰ ਅੰਦੋਲਨ ਵਿੱਚ ਭਾਗ ਲੈਂਦਾ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਅਤੇ ਪਿੰਡ ਇਕਾਈ ਦੇ ਆਗੂ ਗੁਰਤੇਜ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 10 ਲੱਖ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਸਰਕਾਰੀ ਤੇ ਪ੍ਰਾਈਵੇਟ ਕਰਜ਼ਾ ਮੁਆਫ਼ ਕੀਤਾ ਜਾਵੇ।

News Source link