ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 8 ਜੂਨ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਨੀਯਤ ਕੀਤੇ ਗਏ 10 ਜੂਨ ਦੇ ਹੁਕਮਾਂ ਨੂੰ ਛਿੱਕੇ ਟੰਗਦਿਆਂ ਬਲਾਕ ਜੰਡਿਆਲਾ ਗੁਰੂ ਦੇ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ ਸ਼ੁਰੂ ਕਰ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਪੰਜਾਬ ਵਿੱਚ ਬਹੁਤ ਵੱਡੇ ਪੱਧਰ ‘ਤੇ ਝੋਨਾ ਲਾਇਆ ਜਾਂ ਦਾ ਹੈ ਤੇ ਝੋਨੇ ਦੀ ਫਸਲ ਲਈ ਬਹੁਤ ਵੱਡੀ ਮਾਤਰਾ ਵਿੱਚ ਪਾਣੀ ਦੀ ਜ਼ਰੂਰਤ ਪੈਂਦੀ ਹੈ। ਇਸ ਲਈ ਝੋਨੇ ਦੀ ਫਸਲ ਪਾਲਣ ਲਈ ਵੱਡੇ-ਵੱਡੇ ਸਮਰਸੀਬਲ ਪੰਪ ਚਲਾ ਕੇ ਪਾਣੀ ਦਾ ਪ੍ਰਬੰਧ ਕੀਤਾ ਜਾਂਦਾ ਹੈ।ਇਸ ਲਈ ਪੰਜਾਬ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਸਤੱਰ ਨੂੰ ਥੱਲੇ ਜਾਣ ਤੋਂ ਬਚਾਉਣ ਲਈ ਝੋਨਾ ਬੀਜਣ ਲਈ 10 ਜੂਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ ਤੇ ਉਸ ਵੇਲੇ ਮੌਨਸੂਨ ਵੀ ਆ ਜਾਂਦੀ ਹੈ। ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਧਿਕਾਰੀ ਕੁਲਜੀਤ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਸਮੇਂ-ਸਮੇਂ ‘ਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਉਂਦਾ ਰਹਿੰਦਾ ਹੈ। ਡਾ. ਸੈਣੀ ਨੇ ਕਿਹਾ ਉਹ ਇਸ ਸਬੰਧੀ ਪਤਾ ਲਗਾਉਣ ਲਈ ਬਲਾਕ ਅਫ਼ਸਰ ਨੂੰ ਕਹਿ ਦੇਣਗੇ।

News Source link