ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 9 ਜੂਨ

ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਕਰ ਦਿੱਤਾ ਗਿਆ। ਦੋਵਾਂ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ ਗਿਆ। ਇਸ ਵਾਧੇ ਨਾਲ ਮੁੰਬਈ ਵਿੱਚ ਪੈਟਰੋਲ 101.76 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ, ਜਦ ਕਿ ਡੀਜ਼ਲ ਦਾ ਭਾਅ 86.47 ਰੁਪੲੇ ਪ੍ਰਤੀ ਲਿਟਰ ਤੱਕ ਪੁੱਜ ਗਿਆ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਪੈਟਰੋਲ 95.56 ਰੁਪੲੇ ਤੇ ਡੀਜ਼ਲ 86.47 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਪੰਜਾਬ ‘ਚ ਪੈਟਰੋਲ 97.20 ਰੁਪਏ ਤੱਕ ਆ ਗਿਆ ਹੈ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ 91.91 ਰੁਪਏ ਤੇ ਡੀਜ਼ਲ 86.12 ਰੁਪੲੇ ਪ੍ਰਤੀ ਲਿਟਰ ਤੱਕ ਪੁੱਜ ਗਿਆ।

News Source link