ਸ਼ਿਕਾਗੋ, 13 ਜੂਨ

ਅਮਰੀਕਾ ਦੇ ਤਿੰਨ ਰਾਜਾਂ ਵਿਚ ਦੇਰ ਰਾਤ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ ਘੱਟ 30 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਘਟਨਾਵਾਂ ਨੇ ਅਮਰੀਕਾ ਵਿਚ ਹਿੰਸਾ ਦੇ ਅਜਿਹੇ ਮਾਮਲਿਆਂ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਨੂੰ ਵਧਾ ਦਿੱਤਾ ਹੈ ਕਿਉਂਕਿ ਗਰਮੀ ਸ਼ੁਰੂ ਹੋ ਗਈ ਹੈ ਅਤੇ ਕਰੋਨਾ ਵਾਇਰਸ ਕਾਰਨ ਪਾਬੰਦੀਆਂ ਨਰਮ ਹੋਣ ਕਾਰਨ ਲੋਕਾਂ ਨੂੰ ਇਕ ਦੂਜੇ ਨਾਲ ਮਿਲਣ ਦੀ ਆਗਿਆ ਦਿੱਤੀ ਗਈ ਹੈ। ਇਹ ਘਟਨਾਵਾਂ ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਰਾਤ ਟੈਕਸਸ ਦੀ ਰਾਜਧਾਨੀ ਔਸਟਿਨ, ਸ਼ਿਕਾਗੋ ਤੇ ਜਾਰਜੀਆ ਦੇ ਸਵਾਨਾ ਵਿੱਚ ਹੋਈਆਂ। ਔਸਟਿਨ ਵਿੱਚ ਪੁਲੀਸ ਨੇ ਮਸ਼ਕੂਕ ਨੂੰ ਕਾਬੂ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।

News Source link