ਪੱਤਰ ਪ੍ਰੇਰਕ

ਸਮਰਾਲਾ, 13 ਜੂਨ

ਪਿੰਡ ਕੁੱਬਾ ਟੋਲ ਪਲਾਜ਼ਾ ਨੇੜੇ ਮੋਟਰਸਾਈਕਲ ਸਵਾਰ ਇਕ ਪਰਿਵਾਰ ਦੇ ਦੋ ਜੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਇੰਦਰਜੀਤ ਕੌਰ (34) ਅਤੇ ਉਸਦੀ 6 ਸਾਲਾ ਧੀ ਗਗਨਦੀਪ ਕੌਰ ਵਾਸੀ ਪਿੰਡ ਲਲਤੋਂ (ਲੁਧਿਆਣਾ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਵਾਸੀ ਪਿੰਡ ਲਲਤੋਂ (ਲੁਧਿਆਣਾ) ਆਪਣੀ ਪਤਨੀ ਅਤੇ ਧੀ ਨਾਲ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਸਮਰਾਲਾ ਨੇੜੇ ਪਿੰਡ ਕੁੱਬੇ ਦੇ ਟੋਲ ਪਲਾਜ਼ਾ ਕੋਲ ਪੁੱਜਣ ‘ਤੇ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਮਾਂ ਧੀ ਦੀ ਮੌਤ ਹੋ ਗਈ। ਕਾਰ ਚਾਲਕ ਦੀ ਪਛਾਣ ਲੁਧਿਆਣਾ ਦੇ ਦੁੱਗਰੀ ਵਾਸੀ ਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।

News Source link