ਚੰਡੀਗੜ੍ਹ, 14 ਜੂਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ(ਸਿੱਟ) ਅੱਗੇ 16 ਜੂਨ ਨੂੰ ਸਿਹਤ ਸਬੰਧੀ ਕਾਰਨਾਂ ਕਾਰਨ ਪੇਸ਼ ਨਹੀਂ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿੱਟ ਨੇ ਸ੍ਰੀ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਰੈਸਟ ਹਾਊਸ ਵਿੱਚ ਬੁੱਧਵਾਰ ਨੂੰ ਦਸਤਾਵੇਜ਼ ਸਮੇਤ ਹਾਜ਼ਰ ਹੋਣ ਲਈ ਕਿਹਾ ਸੀ। ਚੀਮਾ ਨੇ ਦੱਸਿਆ ਕਿ ਸ੍ਰੀ ਬਾਦਲ ਦੀ ਏਮਜ਼ ਬਠਿੰਡਾ ਵਿੱਚ ਜਾਂਚ ਹੋਈ ਸੀ ਅਤੇ ਸਿਹਤ ਸਬੰਧੀ ਕਾਰਨਾਂ ਕਾਰਨ ਉਹ ਸਿੱਟ ਅੱਗੇ ਪੇਸ਼ ਨਹੀਂ ਹੋਣਗੇ। -ਏਜੰਸੀ

News Source link