ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 16 ਜੂਨ

ਪੰਜਾਬ ਵਿੱਚ ਕਰੋਨਾਵਾਇਰਸ ਕਾਰਨ 24 ਘੰਟਿਆਂ ਵਿੱਚ 46 ਅਤੇ ਹਰਿਆਣਾ ‘ਚ 39 ਲੋਕਾਂ ਦੀ ਮੌਤ ਹੋ ਗਈ ਹੈ। ਇਸ ਨਾਲ ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 15,698 ਅਤੇ ਹਰਿਆਣਾ ਵਿੱਚ 9109 ‘ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ 688 ਪਾਜ਼ੇਟਿਵ ਕੇਸ ਪਾਏ ਗਏ ਹਨ ਜਦਕਿ 1383 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 10,046 ਐਕਟਿਵ ਕੇਸ ਹਨ ਜਿਨ੍ਹਾਂ ਵਿੱਚੋਂ 2243 ਦਾ ਆਕਸੀਜਨ ਰਾਹੀ, 507 ਦਾ ਐਲ-3 ਆਕਸੀਜਨ ਪ੍ਰਬੰਧ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। 164 ਦੀ ਹਾਲਤ ਗੰਭੀਰ ਹੋਣ ਕਰਕੇ ਵੈਂਟੀਲੇਟਰ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਦੌਰਾਨ ਸੰਗਰੂਰ ‘ਚ 5, ਗੁਰਦਾਸਪੁਰ ‘ਚ 4, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਲੁਧਿਆਣਾ, ਪਠਾਨਕੋਟ, ਤਰਨਤਾਰਨ ‘ਚ 3-3, ਫਾਜ਼ਿਲਕਾ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਪਟਿਆਲਾ, ਮੁਹਾਲੀ ‘ਚ 2-2, ਬਰਨਾਲਾ, ਰੋਪੜ ‘ਚ ਇਕ-ਇਕ ਜਣੇ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ। ਦੂਜੇ ਪਾਸੇ ਹਰਿਆਣਾ ਵਿੱਚ ਅੱਜ 249 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 334 ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ‘ਚ 3579 ਐਕਟਿਵ ਕੇਸ ਹਨ।

News Source link