ਨਵੀਂ ਦਿੱਲੀ, 18 ਜੂਨ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੈਡੀਕਲ ਯੂਨੀਵਰਸਿਟੀਆਂ ਨੂੰ ਅੰਤਿਮ ਸਾਲ ਦੀ ਪੋਸਟ ਗ੍ਰੈਜੂਏਟ ਪ੍ਰੀਖਿਆਵਾਂ ਨੂੰ ਇਸ ਆਧਾਰ ‘ਤੇ ਰੱਦ ਜਾਂ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਪ੍ਰੀਖਿਆਰਥੀ ਡਾਕਟਰ ਕੋਵਿਡ-19 ਡਿਊਟੀਆਂ ਦੇ ਰਹੇ ਹਨ। ਜਸਟਿਸ ਇੰਦਰਾ ਬੈਨਰਜੀ ਅਤੇ ਐੱਮਆਰ ਸ਼ਾਹ ਦੇ ਬੈਂਚ ਨੇ ਕਿਹਾ ਕਿ ਉਹ ਸਾਰੀਆਂ ਯੂਨੀਵਰਸਿਟੀਆਂ ਨੂੰ ਗ੍ਰੈਜੂਏਟ ਮੈਡੀਕਲ ਦੀ ਅੰਤਮ ਸਾਲ ਦੀ ਪ੍ਰੀਖਿਆ ਕਰਾਉਣ ਜਾਂ ਮੁਲਤਵੀ ਨਾ ਕਰਨ ਦਾ ਕੋਈ ਹੁਕਮ ਨਹੀਂ ਦੇ ਸਕਦਾ। ਅਦਾਲਤ ਨੇ ਕਿਹਾ ਕਿ ਨੈਸ਼ਨਲ ਮੈਡੀਕਲ ਕੌਂਸਲ (ਐੱਨਐੱਮਸੀ) ਅਪਰੈਲ ਵਿੱਚ ਪਹਿਲਾਂ ਹੀ ਮਸ਼ਵਰਾ ਜਾਰੀ ਕਰ ਚੁੱਕੀ ਹੈ, ਜਿਸ ਵਿੱਚ ਦੇਸ਼ ਦੀਆਂ ਯੂਨੀਵਰਸਿਟੀਆਂ ਨੂੰ ਆਖਰੀ ਸਾਲ ਦੀ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰਨ ਲਈ ਕਿਹਾ ਸੀ।

News Source link