ਨਵੀਂ ਦਿੱਲੀ, 21 ਜੂਨਸੁਪਰੀਮ ਕੋਰਟ ਨੇ ਕਰੋਨਾ ਨਾਲ ਫੌਤ ਹੋਏ ਲੋਕਾਂ ਦੇ ਪਰਿਵਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ੇ ਦਾ ਹੁਕਮ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ‘ਤੇ ਸੋਮਵਾਰ ਨੂੰ ਆਪਣਾ ਫੈਸਲਾ ਰਾਖਵਾਂ ਰੱਖ ਲਿਆ। ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਮਆਰ ਸ਼ਾਹ ਦੀ ਵਿਸ਼ੇਸ਼ ਅਦਾਲਤ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ, ਸੀਨੀਅਰ ਵਕੀਲ ਬੀਐਸ ਉਪਾਧਿਆਏ ਅਤੇ ਹੋਰਨਾਂ ਵਕੀਲਾਂ ਦੀਆਂ ਦਲੀਲਾਂ ਸੁਣੀਆਂ। ਇਸ ਮਗਰੋਂ ਉੱਚ ਅਦਾਲਤ ਨੇ ਸਭਨਾਂ ਧਿਰਾਂ ਨੂੰ ਤਿੰਨ ਦਿਨਾਂ ਵਿੱਚ ਲਿਖਤੀ ਜਵਾਬ ਦਾਖਲ ਕਰਨ ਲਈ ਕਿਹਾ। ਅਦਾਲਤ ਨੇ ਇਸ ਦੌਰਾਨ ਕੇਂਦਰ ਨੂੰ ਕਿਹਾ ਕਿ ਉਹ ਕੋਵਿਡ-19 ਕਾਰਨ ਫੌਤ ਹੋਣ ਵਾਲਿਆਂ ਦੇ ਆਸ਼ਰਿਤਾਂ ਨੂੰ ਮੌਤ ਪ੍ਰਮਾਣ-ਪੱਤਰ ਦੇਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਏ।-ਏਜੰਸੀ

News Source link