ਨਵੀਂ ਦਿੱਲੀ, 21 ਜੂਨ

ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਕੁਝ ਹੋਰਨਾਂ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ ‘ਤੇ ਚਰਚਾ ਲਈ 24 ਜੂਨ ਨੂੰ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਸੂਬਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਡਿਜੀਟਲ ਮੀਟਿੰਗ ਵਿੱਚ ਕਾਂਗਰਸ ਆਗੂ ਪਾਰਟੀ ਦੀ ਤਜਵੀਜ਼ਤ ਸੰਪਰਕ ਮੁਹਿੰਮ ‘ਤੇ ਵੀ ਚਰਚਾ ਕਰਨਗੇ। ਮੀਟਿੰਗ ਵਿੱਚ ਤੇਲ ਕੀਮਤਾਂ ਅਤੇ ਜ਼ਰੂਰੀ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਵਾਧੇ ਸਬੰਧੀ ਭਵਿੱਖੀ ਰਣਨੀਤੀ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਵਿਡ ਦੇ ਮੌਜੂਦਾ ਹਾਲਾਤ ਅਤੇ ਆਰਥਿਕ ਸਥਿਤੀ ‘ਤੇ ਵੀ ਚਰਚਾ ਹੋ ਸਕਦੀ ਹੈ। ਸੋਨੀਆ ਦੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇਹ ਮੀਟਿੰਗ ਮੌਨਸੂਨ ਸੈਸ਼ਨ ਤੋਂ ਪਹਿਲਾਂ ਹੋ ਰਹੀ ਹੈ।-ਏਜੰਸੀ

News Source link