ਨਵੀਂ ਦਿੱਲੀ, 23 ਜੂਨ

ਈਡੀ ਨੇ ਪੰਜਾਬ ਵਿੱਚ ਕਾਂਗਰਸੀ ਵਿਧਾਇਕ ਨਾਲ ਜੁੜੇ ਕਾਲੇ ਧਨ ਨੂੰ ਸਫੇ਼ਦ ਕਰਨ ਦੇ ਮਾਮਲੇ ਵਿੱਚ ਮੁਲਕ ਦੇ ਤਿੰਨ ਉੱਘੇ ਫੈਸ਼ਨ ਡਿਜ਼ਾਈਨਰਾਂ ਨੂੰ ਤਲਬ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਡਿਜ਼ਾਈਨਰਾਂ ਨੂੰ ਨੋਟਿਸ ਭੇਜ ਕੇ ਕਿਹਾ ਗਿਆ ਹੈ ਕਿ ਉਹ ਪੁੱਛਗਿਛ ਲਈ ਅਗਲੇ ਹਫ਼ਤੇ ਤਕ ਦਿੱਲੀ ਵਿੱਚ ਕੇਂਦਰੀ ਜਾਂਚ ਏਜੰਸੀ ਅੱਗੇ ਪੇਸ਼ ਹੋਣ। ਸੂਤਰਾਂ ਅਨੁਸਾਰ ਇਹ ਕੇਸ ਪੰਜਾਬ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਮਾਮਲੇ ਨਾਲ ਜੁੜਿਆ ਹੋਹਿਆ ਹੈ। ਈਡੀ ਨੇ ਖਹਿਰਾ ‘ਤੇ ਨਸ਼ਿਆਂ ਨਾਲ ਜੁੜੇ ਮਾਮਲੇ ਦੇ ਮੁਲਜ਼ਮਾਂ ਅਤੇ ਫਰਜ਼ੀ ਪਾਸਪੋਰਟ ਘੁਟਾਲੇ ਵਿੱਚ ਸ਼ਾਮਲ ਲੋਕਾਂ ਦਾ ‘ਭਾਈਵਾਲ’ ਹੋਣ ਦਾ ਦੋਸ਼ ਲਾਇਆ ਹੈ। ਖਹਿਰਾ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਕੇਂਦਰੀ ਏਜੰਸੀਆਂ ਉਨ੍ਹਾਂ ਨੂੰ ਇਸ ਲਈ ਨਿਸ਼ਾਨਾ ਬਣਾ ਰਹੀਆਂ ਹਨ ਕਿਉਂਕਿ ਉਹ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਰਹੇ ਹਨ। -ਏਜੰਸੀ

News Source link