ਮਹਿੰਦਰ ਸਿੰਘ ਰੱਤੀਆਂ

ਮੋਗਾ, 23 ਜੂਨ

ਸੂਬੇ ਦੇ ਸਰਕਾਰੀ ਡਾਕਟਰਾਂ ਦੀ ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਡੀਨੇਸ਼ਨ ਕਮੇਟੀ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੇ ਵਿਰੋਧ ਵਿੱਚ ਭਲਕੇ 25 ਅਪਰੈਲ ਨੂੰ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਅੱਜ ਸੂਬਾ ਭਰ ‘ਚ ਡਿਪਟੀ ਕਮਿਸ਼ਨਰਜ਼ ਨੂੰ ਮੰਗ ਪੱਤਰ ਸੌਂਪੇ ਗਏ ਹਨ। ਇਥੇ ਜੁਆਇੰਟ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਆਗੂ ਅਤੇ ਪੀਸੀਐੱਮਐੱਸ ਐਸੋਸੀਏਸ਼ਨ ਸੂਬਾਈ ਪ੍ਰਧਾਨ ਡਾ. ਗਗਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਗਗਨਦੀਪ ਸਿੰਘ ਸ਼ੇਰਗਿੱਲ ਅਤੇ ਜਥੇਬੰਦਕ ਸਕੱਤਰ ਡਾ. ਇੰਦਰਵੀਰ ਗਿੱਲ ਨੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਰਕਾਰੀ ਡਾਕਟਰਾਂ ਨੂੰ ਦਿੱਤੇ ਜਾਂਦੇ ਐੱਨਪੀਏ ਨੂੰ ਘਟਾਉਣ ਅਤੇ ਇਸ ਨੂੰ ਮੁੱਢਲੀ ਤਨਖਾਹ ਨਾਲੋਂ ਵੀ ਡੀ-ਲਿੰਕ ਕਰ ਦੇਣ ਨਾਲ ਰਾਜ ਦੇ ਸਮੂਹ ਸਰਕਾਰੀ ਡਾਕਟਰਾਂ ਵਿਚ ਭਾਰੀ ਹੈ। ਜੇ ਸਰਕਾਰ ਨੇ ਐੱਨਪੀਏ ਬਾਰੇ ਫੈਸਲਾ ਵਾਪਸ ਨਾ ਲਿਆ ਤਾਂ 25 ਜੂਨ ਦੀ ਹੜਤਾਲ ਇਤਿਹਾਸਿਕ ਸਾਬਿਤ ਹੋਵੇਗੀ। ਇਸ ਮੌਕੇ ਤੇ ਜੁਆਇੰਟ ਕਮੇਟੀ ਵੱਲੋਂ ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਪਵਨਪ੍ਰੀਤ ਕੌਰ, ਡਾ. ਦਪਿੰਦਰ ਸਿੰਘ ਭਸੀਨ, ਡਾ. ਦਰਸ਼ਨਜੀਤ ਸਿੰਘ ਵਾਲੀਆਂ, ਡਾ. ਪੰਕਜ ਗੁਪਤਾ ਤੇ ਡਾ. ਦਰਸ਼ਨ ਖੇੜੀ ਨੇ ਵੀ ਸਰਕਾਰ ਨੂੰ ਆਪਣੇ ਫ਼ੈਸਲੇ ਉੱਤੇ ਗੌਰ ਕਰਨ ਦੀ ਅਪੀਲ ਕੀਤੀ।

News Source link