ਸ੍ਰੀਨਗਰ, 28 ਜੂਨ

ਅਤਿਵਾਦੀ ਜਥੇਬੰਦੀ ਲਸ਼ਕਰ-ਏ-ਤਈਬਾ ਦੇ ਟੌਪ ਕਮਾਂਡਰ ਨਦੀਮ ਅਬਰਾਰ ਨੂੰ ਸੋਮਵਾਰ ਨੂੰ ਸੁਰੱਖਿਆ ਬਲਾਂ ਨੇ ਗ੍ਰਿਫ਼ਤਾਰ ਕਰ ਲਿਆ। ਉਹ ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ‘ਤੇ ਹੋਏ ਕਈ ਹਮਲਿਆਂ ਵਿੱਚ ਸ਼ਾਮਲ ਸੀ। ਕਸ਼ਮੀਰ ਜ਼ੋਨ ਦੇ ਆਈ ਜੀ ਵਿਜੈ ਕੁਮਾਰ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਨੇ ਸ਼ਹਿਰ ਦੇ ਬਾਹਰਲੇ ਇਲਾਕੇ ਪਾਰਿਮਪੋਰਾ ਵਿੱਚ ਇਕ ਜਾਂਚ ਚੌਕੀ ‘ਤੇ ਅਬਰਾਰ ਅਤੇ ਹੋਰਨਾਂ ਮਸ਼ਕੂਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਹਿਸ਼ਤਗਰਦ ਕੋਲੋਂ ਇਕ ਪਿਸਤੌਲ ਅਤੇ ਗ੍ਰੇਨੇਡ ਬਰਾਮਦ ਹੋਇਆ ਹੈ। ਪੁਲੀਸ ਅਨੁਸਾਰ, ਅਬਰਾਰ ਲਾਵੇਪੋਰਾ ਵਿੱਚ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਦੀ ਹੱਤਿਆ ਵਿੱਚ ਸ਼ਾਮਲ ਸੀ।

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਜਾਰੀ

ਸ੍ਰੀਨਗਰ: ਇਥੇ ਸ਼ਹਿਰ ਦੇ ਪਾਰਿਮਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਚਲ ਰਿਹਾ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਹ ਮੁਕਾਬਲਾ ਸ਼ਹਿਰ ਦੇ ਮਲਹੂਰਾ ਇਲਾਕੇ ਵਿੱਚ ਚਲ ਰਿਹਾ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ।

News Source link