ਨਵੀਂ ਦਿੱਲੀ, 28 ਜੂਨ

ਪੰਜਾਬ ਦੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਿੱਲੀ ਵਿਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ 29 ਜੂਨ ਨੂੰ ਮੀਟਿੰਗ ਕਰਨਗੇ। ਇਸ ਦੀ ਪੁਸ਼ਟੀ ਨਵਜੋਤ ਸਿੱਧੂ ਦੇ ਦਫ਼ਤਰ ਨੇ ਵੀ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਖਾਨਾਜੰਗੀ ਦੇ ਹੱਲ ਲਈ ਕਾਂਗਰਸ ਹਾਈ ਕਮਾਨ ਨਵਜੋਤ ਸਿੱਧੂ ਨਾਲ ਚਰਚਾ ਕਰੇਗੀ। ਇਸ ਤੋਂ ਇਲਾਵਾ ਸਿੱਧੂ ਨੂੰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਹਿਮ ਜ਼ਿੰਮੇਵਾਰੀ ਦੇਣ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੜਗੇ ਪੈਨਲ ਨਾਲ ਮੀਟਿੰਗ ਕੀਤੀ ਸੀ। ਕਾਂਗਰਸ ਹਾਈ ਕਮਾਨ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨਾਲ ਦੁਬਾਰਾ ਮੁਲਾਕਾਤ ਕਰ ਸਕਦੀ ਹੈ।-ਪੀਟੀਆਈ

News Source link