ਨਵੀਂ ਦਿੱਲੀ, 28 ਜੂਨ

ਕੇਂਦਰੀ ਵਿੱਤ ਮੰਤਰੀ ਨੇ ਕਰੋਨਾ ਦੀ ਦੂਜੀ ਲਹਿਰ ਦੌਰਾਨ ਕੋਵਿਡ-19 ਦੀ ਮਾਰ ਹੇਠ ਆਏ ਖੇਤਰਾਂ ਨੂੰ ਹੁਲਾਰਾ ਦੇਣ ਲਈ ਅੱਠ ਨੁਕਾਤੀ ਪ੍ਰੋਗਰਾਮ ਦਿੱਤਾ ਹੈ ਜੋ ਵਿਕਾਸ, ਬਰਾਮਦ, ਸਿਹਤ ਤੇ ਕਰੋਨਾ ਦੀ ਮਾਰ ਹੇਠ ਆਏ ਮੁਲਾਜ਼ਮਾਂ ਲਈ ਹੈ। ਸਰਕਾਰ ਇਨ੍ਹਾਂ ਖੇਤਰਾਂ ਦੇ ਵਿਕਾਸ ਲਈ 6.29 ਲੱਖ ਕਰੋੜ ਰੁਪਏ ਖਰਚ ਕਰੇਗੀ। ਇਸ ਵਿਚ ਗਰੀਬਾਂ ਨੂੰ ਪਹਿਲਾਂ ਦਿੱਤੀ ਜਾ ਰਹੀ ਭੋਜਨ ਯੋਜਨਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵਲੋਂ ਕਰੋਨਾ ਪ੍ਰਭਾਵਿਤ ਖੇਤਰਾਂ ਲਈ 1.1 ਲੱਖ ਕਰੋੜ ਰੁਪਏ ਦੀ ਕਰਜ਼ਾ ਗਾਰੰਟੀ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਸਿਹਤ ਖੇਤਰ ਲਈ 7.95 ਫੀਸਦੀ ਦੀ ਦਰ ਨਾਲ 100 ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਵੀ ਐਲਾਨ ਕੀਤਾ ਹੈ। ਕੇਂਦਰੀ ਵਿੱਤ ਮੰਤਰੀ ਨੇ ਹੰਗਾਮੀ ਕਰੈਡਿਟ ਲਾਈਨ ਗਾਰੰਟੀ ਸਕੀਮ ਲਈ ਵੱਖਰੇ 1.5 ਲੱਖ ਕਰੋੜ ਰੁਪਏ ਰੱਖਣ ਵੀ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕਰੋਨਾ ਪਾਬੰਦੀਆਂ ਖਤਮ ਹੋਣ ਤੋਂ ਬਾਅਦ ਭਾਰਤ ਆਉਣ ਵਾਲੇ ਪੰਜ ਲੱਖ ਸੈਲਾਨੀਆਂ ਦੀ ਵੀਜ਼ਾ ਫੀਸ ਮੁਆਫ ਕੀਤੀ ਜਾਵੇਗੀ।-ਪੀਟੀਆਈ

News Source link