ਪੂਰਬੀ ਲੱਦਾਖ ਤੋਂ ਚੀਨ ਨੂੰ ਦਿੱਤਾ ਸਪੱਸ਼ਟ ਸੁਨੇਹਾ; ਬੀਆਰਓ ਦੇ ਬੁਨਿਆਦੀ ਢਾਂਚੇ ਸਬੰਧੀ 63 ਪ੍ਰਾਜੈਕਟਾਂ ਦੇ ਉਦਘਾਟਨ ਕੀਤੇਨਵੀਂ ਦਿੱਲੀ, 28 ਜੂਨ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਪੂਰਬੀ ਲੱਦਾਖ ਤੋਂ ਚੀਨ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਦੇਸ਼ ਖ਼ਾਤਰ ਗਲਵਾਨ ਘਾਟੀ ਵਿਚ ਆਪਣੀਆਂ ਜਾਨਾਂ ਦੇਣ ਵਾਲੇ ਬਹਾਦਰ ਸੈਨਿਕਾਂ ਦੇ ਬਲੀਦਾਨ ਨੂੰ ਭਾਰਤ ਕਦੇ ਨਹੀਂ ਭੁੱਲੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਹਰ ਚੁਣੌਤੀ ਦਾ ਮੂੰਹਤੋੜ ਜਵਾਬ ਦੇਣ ਦੇ ਸਮਰੱਥ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 15 ਜੂਨ ਨੂੰ ਗਲਵਾਨ ਘਾਟੀ ਵਿਚ ਚੀਨੀ ਸੈਨਿਕਾਂ ਨਾਲ ਹੋਈ ਝੜਪ ਵਿਚ ਭਾਰਤੀ ਫ਼ੌਜ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਸ ਟਕਰਾਅ ਨੂੰ ਪਿਛਲੇ ਕਈ ਦਹਾਕਿਆਂ ਵਿਚ ਦੋਹਾਂ ਦੇਸ਼ਾਂ ਦੀਆਂ ਫ਼ੌਜਾਂ ਵਿਚਾਲੇ ਹੋਇਆ ਸਭ ਤੋਂ ਗੰਭੀਰ ਟਕਰਾਅ ਮੰਨਿਆ ਗਿਆ।

ਇਸ ਦੌਰਾਨ ਰੱਖਿਆ ਮੰਤਰੀ ਨੇ ਲੱਦਾਖ ਵਿਚ ਸਰਹੱਦੀ ਮਾਰਗ ਸੰਸਥਾ ਦੇ 63 ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ ਵੀ ਕੀਤਾ। ਟਕਰਾਅ ਵਾਲੀਆਂ ਵੱਖ- ਵੱਖ ਥਾਵਾਂ ਤੋਂ ਫ਼ੌਜਾਂ ਪਿੱਛੇ ਹਟਾਉਣ ਦੇ ਅਗਲੇ ਪੜਾਅ ਵਿਚ ਭਾਰਤ ਤੇ ਚੀਨ ਦਰਮਿਆਨ ਪੈਦਾ ਹੋਏ ਤਣਾਅ ਵਿਚਾਲੇ ਰੱਖਿਆ ਮੰਤਰੀ ਖੇਤਰ ਦੇ ਤਿੰਨ ਦਿਨਾ ਦੌਰੇ ‘ਤੇ ਹਨ। -ਪੀਟੀਆਈ

News Source link