ਅੰਮ੍ਰਿਤਸਰ , 28 ਜੂਨ

ਯੂਥ ਅਕਾਲੀ ਦਲ ਦੇ ਕਾਰਕੁਨਾਂ ਨੇ ਅੱਜ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਉਹ ਇਕ ‘ਆਪ’ ਆਗੂ ਦੀ ਨਸ਼ਿਆਂ ਦੇ ਮਾਮਲੇ ਵਿਚ ਸ਼ਮੂਲੀਅਤ ‘ਤੇ ਰੋਸ ਪ੍ਰਗਟਾ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਪੁਲੀਸ ਨਾਲ ਖਿੱਚਧੂਹ ਵੀ ਹੋਈ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਹਟਾਉਣ ਦਾ ਯਤਨ ਕੀਤਾ। ਅਖੀਰ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ‘ਆਪ’ ਆਗੂ ਦੇ ਘਰ ਦੇ ਬਾਹਰ ਪੁੱਜ ਗਏ ਅਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਗਈ , ਜਿਥੋਂ ਬਾਅਦ ਵਿੱਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਇਸ ਮਾਮਲੇ ਦੀ ਜਾਂਚ ਨਾਰਕੋਟਿਕ ਕੰਟਰੋਲ ਬਿਉਰੋ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਦੱਸਣਯੋਗ ਹੈ ਕਿ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿੱਚ ‘ਆਪ’ ਆਗੂ ਰਜੀਵ ਭਗਤ ਨੂੰ ਨਾਮਜ਼ਦ ਕੀਤਾ ਹੈ ਜੋ ਕਿ ਹਾਲ ਹੀ ਵਿਚ ਕਾਂਗਰਸ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਇਆ ਹੈ।

News Source link