ਆਤਿਸ਼ ਗੁਪਤਾ
ਚੰਡੀਗੜ੍ਹ, 30 ਜੂਨ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਮੁੜ ਸਪਸ਼ਟ ਕਰ ਦਿੱਤਾ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ। ਕਿਸਾਨ ਅੰਦੋਲਨ ਨੂੰ 7 ਮਹੀਨੇ ਬੀਤ ਚੁੱਕੇ ਹਨ ਤੇ ਜੇ ਕੇਂਦਰ ਸਰਕਾਰ ਨੇ ਕੁਝ ਕਰਨਾ ਹੁੰਦਾ ਤਾਂ ਕਰ ਦਿੰਦੀ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਦਾ ਮਾਹੌਲ ਖਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਦੋਲਨ ਵਿੱਚ ਬੈਠੇ ਲੋਕ ਕਿਸਾਨ ਨਹੀਂ ਹਨ। ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਰਾਜਨੀਤਕ ਲਾਹੇ ਲਈ ਸਰਕਾਰ ਨੂੰ ਬਦਨਾਮ ਕਰ ਰਹੀਆਂ ਹਨ। ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਅਤੇ ਅਸਲ ਕਿਸਾਨ ਇਸ ਗੱਲ ਨੂੰ ਸਮਝਦੇ ਹਨ।

News Source link