ਨਵੀਂ ਦਿੱਲੀ, 2 ਜੁਲਾਈ

ਕੇਂਦਰੀ ਸਿਹਤ ਮੰਤਰਾਲੇ ਨੇ ਟੀਕਾਕਰਨ ਬਾਰੇ ਕੌਮੀ ਟੈਕਨੀਕਲ ਐਡਵਾਈਜ਼ਰੀ ਗਰੁੱਪ (ਐੱਨਟੀਏਜੀਆਈ) ਦੀਆਂ ਸਿਫਾਰਸ਼ਾਂ ਦੇ ਅਧਾਰ ‘ਤੇ ਭਾਰਤ ਵਿੱਚ ਗਰਭਵਤੀ ਔਰਤਾਂ ਨੂੰ ਕਰੋਨਾ ਤੋਂ ਬਚਾਅ ਲਈ ਟੀਕੇ ਲਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਗਰਭਵਤੀ ਔਰਤਾਂ ਨੂੰ ਕੋਵਿਡ ਟੀਕਾਕਰਨ ਦਾ ਬਦਲ ਉਪਲਬਧ ਹੋ ਜਾਵੇਗਾ। ਮੰਤਰਾਲੇ ਨੇ ਕਿਹਾ ਕਿ ਗਰਭਵਤੀ ਔਰਤਾਂ ਟੀਕਾਕਰਨ ਲਈ ‘ਕੋਵਿਨ’ ਉੱਤੇ ਰਜਿਸਟ੍ਰੇਸ਼ਨ ਕਰਵਾ ਸਕਣਗੀਆਂ ਜਾਂ ਫਿਰ ਉਹ ਆਪਣੇ ਨੇੜਲੇ ਕੋਵਿਡ ਟੀਕਾਕਰਨ ਸੈਂਟਰ ਵਿੱਚ ਜਾ ਕੇ ਟੀਕੇ ਲਗਵਾ ਸਕਦੀਆਂ ਹਨ। ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਸਾਰੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਸ ਫੈਸਲੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ। -ਪੀਟੀਆਈ

News Source link