ਨਵੀਂ ਦਿੱਲੀ, 2 ਜੁਲਾਈ

ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਨੇ ਜੰਮੂ ਏਅਰ ਬੇਸ ‘ਤੇ ਡਰੋਨਾਂ ਰਾਹੀਂ ਕੀਤੇ ਹਮਲੇ ਨੂੰ ਦਹਿਸ਼ਤੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਮਲਿਆਂ ਦਾ ਮਕਸਦ ਪ੍ਰਮੁੱਖ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਸੁਰੱਖਿਆ ਨਾਲ ਜੁੜੀਆਂ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੀ ਸਮਰਥਾਵਾਂ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਡਰੋਨਾਂ ਤੇ ਅਜਿਹੀਆਂ ਹੋਰ ਸਮਰਥਾਵਾਂ ਦੇ ਗੈਰ-ਰਾਜਕੀ ਤੱਤਾਂ ਦੇ ਹੱਥਾਂ ਵਿੱਚ ਪੈਣ ਦੇ ਅਸਰ ਦੀ ਵਿਆਪਕ ਸਮੀਖਿਆ ਕੀਤੀ ਹੈ ਤੇ ਇਸ ਨਾਲ ਨਜਿੱਠਣ ਲਈ ਕਦਮ ਚੁੱਕ ਰਹੀ ਹੈ। -ਪੀਟੀਆਈ

News Source link