ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਜੁਲਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕਰਨ ਲਈ ਪੁੱਜੇ ਭਾਜਪਾ ਯੁਵਾ ਮੋਰਚਾ ਦੇ ਕਾਰਕੁਨਾਂ ਨੂੰ ਪੁਲੀਸ ਨੇ ਅੱਥਰੂ ਗੈਸ ਦੇ ਗੋਲਿਆਂ ਤੇ ਜਲਤੋਪਾਂ ਨਾਲ ਖਦੇੜ ਦਿੱਤਾ। ਮੋਰਚੇ ਦੇ ਆਗੂ ਤੇ ਕਾਰਕੁਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ‘ਚ ਨਾਕਾਮ ਰਹਿਣ ਦੇ ਦਾਅਵਿਆਂ ਦਰਮਿਆਨ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਲਈ ਇਕੱਤਰ ਹੋੲੇ ਸਨ। ਇਸ ਦੌਰਾਨ ਪੁਲੀਸ ਨੇ ਭਾਜਪਾ ਦੇ ਯੂਥ ਵਿੰਗ ਭਾਰਤ ਜਨਤਾ ਯੁਵਾ ਮੋਰਚਾ (ਬੀਜੇਵਾਈਐੱਮ) ਦੇ ਆਗੂਆਂ ਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਬੀਜੇਵਾਈਐੱਮ ਪੰਜਾਬ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

News Source link