ਨਵੀਂ ਦਿੱਲੀ, 6 ਜੁਲਾਈ

ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਇਨਕਮ ਟੈਕਸ ਪੋਰਟਲ ਵਿਚ ਤਕਨੀਕੀ ਖਾਮੀਆਂ ਕਾਰਨ ਕੇਂਦਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ‘ਤੇ 4200 ਕਰੋੜ ਰੁਪਏ ਖਰਚ ਕਰਨ ਦੇ ਬਾਵਜੂਦ ਇਸ ਨੂੰ ਕਾਰਗਰ ਨਹੀਂ ਬਣਾ ਸਕੀ ਸਗੋਂ ਇਹ ਪ੍ਰੇਸ਼ਾਨੀਆਂ ਦਾ ਸਬੱਬ ਬਣ ਗਿਆ ਹੈ। ਲੋਕ ਸਭਾ ਮੈਂਬਰ ਥਰੂਰ ਨੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਆਲ ਇੰਡੀਆ ਪ੍ਰੋਫੈਸ਼ਨਲ ਕਾਂਗਰਸ ਨਾਲ ਸਬੰਧਤ ਚਾਰਟਰਡ ਅਕਾਊਂਟੈਂਟ ਨੇ ਦੱਸਿਆ ਕਿ ਇਨਕਮ ਟੈਕਸ ਪੋਰਟਲ ਵਿਚ ਕੀਤੀਆਂ ਨਵੀਆਂ ਤਬਦੀਲੀਆਂ “ਬਹੁਤ ਮਾੜੀਆਂ” ਹਨ ਅਤੇ ਲੌਗਇਨ ਵਿਚ ਬਹੁਤ ਸਮਾਂ ਬਰਬਾਦ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਇਹ ਸਪੱਸ਼ਟ ਨਹੀਂ ਹੈ ਕਿ ਸਰਕਾਰ ਨੇ ਜੂਨ ਮਹੀਨੇ ਵਿੱਚ ਇਨਕਮ ਟੈਕਸ ਪੋਰਟਲ ਕਿਉਂ ਬਦਲਿਆ।’

News Source link