ਨਵੀਂ ਦਿੱਲੀ, 6 ਜੁਲਾਈ

ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼ ਵਿਚ ਕਰੋਨਾ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਘੁੰਮ ਰਹੇ ਲੋਕਾਂ ਨੂੰ ਚੌਕਸ ਕੀਤਾ ਹੈ ਕਿ ਜੇ ਲੋਕਾਂ ਨੇ ਹਾਲੇ ਵੀ ਸਾਵਧਾਨੀ ਨਹੀਂ ਵਰਤੀ ਤਾਂ ਹੁਣ ਤਕ ਮਹਾਮਾਰੀ ਨੂੰ ਰੋਕਣ ਲਈ ਕੀਤੇ ਯਤਨ ਵਿਅਰਥ ਸਿੱਧ ਹੋ ਸਕਦੇ ਹਨ। ਕੇਂਦਰ ਨੇ ਕਿਹਾ ਕਿ ਹਾਲੇ ਮਹਾਮਾਰੀ ਖਤਮ ਨਹੀਂ ਹੋਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਦੇ ਅਧਿਕਾਰੀਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਲੋਕਾਂ ਦੀ ਭੀੜ ਦੀਆਂ ਫੋਟੋਆਂ ਸਾਹਮਣੇ ਆ ਰਹੀਆਂ ਹਨ ਉਹ ਮਹਾਮਾਰੀ ਨੂੰ ਦੁਬਾਰਾ ਸੱਦਾ ਦਿੰਦੀਆਂ ਪ੍ਰਤੀਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਪਹਾੜਾਂ ਵਿਚ ਜਾਣ ਵਾਲੇ ਸਾਰੇ ਲੋਕ ਮਾਸਕ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨ।

News Source link