ਮਸਤੂਆਣਾ ਸਾਹਿਬ (ਐੱਸ ਐੱਸ ਸੱਤੀ): ਚੰਡੀਗੜ੍ਹ-ਬਠਿੰਡਾ ਸੜਕ ‘ਤੇ ਗੁਰਦੁਆਰਾ ਮਸਤੂਆਣਾ ਸਾਹਿਬ ਨੇੜੇ ਖੜ੍ਹੇ ਟਰੱਕ ਦੇ ਪਿੱਛੇ ਕਾਰ ਵੱਜਣ ਕਾਰਨ ਕਾਰ ਵਿੱਚ ਸਵਾਰ ਇਕੋ ਪਰਿਵਾਰ ਦੇ ਦੋ ਨੌਜਵਾਨਾਂ ਅਤੇ ਇਕ ਔਰਤ ਦੀ ਮੌਕੇ ‘ਤੇ ਮੌਤ ਹੋ ਗਈ। ਇਸੇ ਦੌਰਾਨ ਇਕ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ। ਪੁਲੀਸ ਚੌਕੀ ਬਡਰੁੱਖਾਂ ਦੇ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਟਰੱਕ (ਪੀਬੀ 13 ਬੀਐਫ 0939) ਸੰਗਰੂਰ ਤੋਂ ਬਰਨਾਲਾ ਵੱਲ ਜਾ ਰਿਹਾ ਸੀ। ਜਿਉਂ ਹੀ ਉਹ ਮਸਤੂਆਣਾ ਸਾਹਿਬ ਆ ਕੇ ਰੁਕਿਆ ਤਾਂ ਮੁਜ਼ੱਫਰਨਗਰ ਤੋਂ ਆ ਰਹੀ ਕਾਰ (ਐੱਚਆਰ 26 ਸੀਟੀ 5252) ਟਰੱਕ ਦੇ ਪਿੱਛੇ ਜਾ ਟਕਰਾਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਲਵਦੀਪ ਸਿੰਘ ਤੇ ਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਮਾਤਾ ਜਸਵਿੰਦਰ ਕੌਰ ਦੀ ਮੌਤ ਹੋ ਗਈ ਤੇ ਬਜ਼ੁਰਗ ਨਰਮੋਹਨ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

News Source link