ਆਤਿਸ਼ ਗੁਪਤਾ

ਚੰਡੀਗੜ੍ਹ, 13 ਜੁਲਾਈ

ਹਰਿਆਣਾ ਦੇ ਸਿਰਸਾ ਵਿੱਚ ਦੋ ਦਿਨ ਪਹਿਲਾਂ ਸੂਬਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਦੀ ਕਾਰ ਦੀ ਭੰਨ-ਤੋੜ ਕਰਨ ਦੇ ਮਾਮਲੇ ਵਿੱਚ ਸਿਰਸਾ ਪੁਲੀਸ ਨੇ 100 ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੀ ਪੁਸ਼ਟੀ ਸਿਰਸਾ ਪੁਲੀਸ ਦੇ ਅਧਿਕਾਰੀ ਵਿਕਰਮ ਸਿੰਘ ਨੇ ਕੀਤੀ ਹੈ। ਜਾਣਕਾਰੀ ਅਨੁਸਾਰ, ਪੁਲੀਸ ਨੇ ਕਾਰ ‘ਤੇ ਹਮਲਾ ਕਰਨ ਦੇ ਨਾਲ-ਨਾਲ ਜਨਤਕ ਵਸਤੂਆਂ ਦੀ ਭੰਨ-ਤੋੜ ਕਾਨੂੰਨ ਦੀ ਧਾਰਾ 124 ਅਧੀਨ ਕੇਸ ਦਰਜ ਕੀਤਾ। ਇਸ ਸਬੰਧੀ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਦਾ ਕਹਿਣਾ ਹੈ ਕਿ ਹਰੇਕ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦਾ ਹੱਕ, ਪਰ ਕਾਨੂੰਨ ਨੂੰ ਹੱਥ ਵਿੱਚ ਨਹੀਂ ਲੈਣਾ ਚਾਹੀਦਾ।

News Source link