ਦਰਸ਼ਨ ਸਿੰਘ ਸੋਢੀ

ਮੁਹਾਲੀ, 14 ਜੁਲਾਈ

ਮੁਹਾਲੀ ਦੇ ਬਲੌਂਗੀ ਪੁਲੀਸ ਵੱਲੋਂ ਹਿੰਦੂ ਤੇ ਸਿੱਖਾਂ ਵਿੱਚ ਕਥਿਤ ਤੌਰ ‘ਤੇ ਦੰਗੇ ਭੜਕਾਉਣ ਦੀ ਸਾਜ਼ਿਸ਼ ਤਹਿਤ ਗ੍ਰਿਫ਼ਤਾਰ ਕੀਤੇ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਅਤੇ ਸਿੱਖ ਪ੍ਰਚਾਰਕ ਬਲਜਿੰਦਰ ਸਿੰਘ ਪਰਵਾਨਾ ਨੂੰ ਪਹਿਲਾਂ ਦਿੱਤਾ 5 ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ‘ਤੇ ਬੁੱਧਵਾਰ ਨੂੰ ਦੁਬਾਰਾ ਇਲਾਕਾ ਮੈਜਿਸਟਰੇਟ ਨਿਧੀ ਸੈਣੀ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸਿੱਖ ਆਗੂ ਮੁੜ ਦੋ ਦਿਨ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ। ਇਸ ਸਬੰਧੀ ਪਰਵਾਨਾ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਧਾਰਾ 153ਏ, 505 (2) ਅਤੇ 120ਬੀ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਗੁਰਦੁਆਰਾ ਕਮੇਟੀ ਅਤੇ ਅਕਾਲੀ ਦਲ (ਅ) ਨੇ ਪਰਵਾਨਾ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਉਨ੍ਹਾਂ ਨੂੰ ਬੇਕਸੂਰ ਦੱਸਦਿਆਂ ਬਲੌਂਗੀ ਪੁਲੀਸ ‘ਤੇ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ।

News Source link