ਬਰਲਿਨ/ਅੰਕਾਰਾ, 15 ਜੁਲਾਈ

ਜਰਮਨੀ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਕਾਰਨ ਘੱਟ ਤੋਂ ਘੱਟ 19 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਲੋਕ ਲਾਪਤਾ ਹਨ। ਹੜ੍ਹ ਕਾਰਨ ਕਈ ਕਾਰਾਂ ਰੁੜ੍ਹ ਗਈਆਂ ਤੇ ਕੁਝ ਇਮਾਰਤਾਂ ਢਹਿ ਗਈਆਂ ਹਨ। ਪੱਛਮੀ ਕਾਊਂਟੀ ਯੂਸਕਿਰਚੇਨ ਦੇ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਉੱਥੇ ਅੱਠ ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਕੋਬਲੈਂਜ਼ ਸ਼ਹਿਰ ਦੀ ਪੁਲੀਸ ਨੇ ਕਿਹਾ ਕਿ ਅਹਿਰਵਾਈਲਰ ਕਾਊਂਟੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਕਰੀਬ 50 ਲੋਕ ਆਪਣੇ ਘਰਾਂ ਦੀਆਂ ਛੱਤਾਂ ‘ਤੇ ਫਸ ਗਏਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਅਥਾਰਿਟੀਆਂ ਨੇ ਕਈ ਦਿਨਾਂ ਤੱਕ ਭਾਰੀ ਮੀਂਹ ਮਗਰੋਂ ਇਲਾਕੇ ‘ਚ ਐਮਰਜੈਂਸੀ ਐਲਾਨ ਦਿੱਤੀ ਹੈ। ਪੁਲੀਸ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੋਰ ਵੱਖ ਵੱਖ ਥਾਵਾਂ ‘ਤੇ ਵਾਪਰੀਆਂ ਘਟਨਾਵਾਂ ‘ਚ ਚਾਰ ਮੌਤਾਂ ਹੋਈਆਂ ਹਨ। ਇਸੇ ਵਿਚਾਲੇ ਰਾਤ ਭਰ ਪਏ ਮੀਂਹ ਨੇ ਪੂਰਬੀ ਬੈਲਜੀਅਮ ‘ਚ ਹੜ੍ਹਾਂ ਦੀ ਸਥਿਤੀ ਹੋਰ ਵੀ ਗੰਭੀਰ ਬਣ ਗਈ ਅਤੇ ਇੱਥੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਦੂਜੇ ਪਾਸੇ ਤੁਰਕੀ ਦੇ ਉੱਤਰ-ਪੂਰਬੀ ਹਿੱਸੇ ‘ਚ ਭਾਰੀ ਮੀਂਹ ਮਗਰੋਂ ਆਏ ਹੜ੍ਹਾਂ ਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। -ਏਜੰਸੀ

ਜਰਮਨੀ ਦੇ ਇੱਕ ਸ਼ਹਿਰ ‘ਚ ਭਾਰੀ ਮੀਂਹ ਕਾਰਨ ਆਏ ਹੜ੍ਹ ਨਾਲ ਨੁਕਸਾਨੀ ਸੜਕ। -ਫੋਟੋ: ਰਾਇਟਰਜ਼

News Source link