ਟ੍ਰਿਬਿਊਨ ਨਿਊੁਜ਼ ਸਰਵਿਸ

ਨਵੀਂ ਦਿੱਲੀ, 15 ਜੁਲਾਈ

ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਣੇ ਉੱਤਰ-ਪੱਛਮੀ ਮੈਦਾਨਾਂ ਵਿੱਚ 17 ਤੋਂ 19 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 18 ਜੁਲਾਈ ਨੂੰ ਮੀਂਹ ਪੈਣ ਦੇ ਸਭ ਤੋਂ ਵੱਧ ਆਸਾਰ ਹਨ। ਮੌਸਮ ਵਿਭਾਗ ਦੇ ਦਫ਼ਤਰ ਵੱਲੋਂ ਇਹ ਵੀ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰਖੰਡ ‘ਚ ਹਲਕੀ ਤੋਂ ਭਾਰੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ 16 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ ਜਦਕਿ 17 ਤੋਂ 18 ਜੁਲਾਈ ਦਰਮਿਆਨ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 16 ਜੁਲਾਈ ਤੱਕ ਉੱਤਰ-ਪੱਛਮੀ ਮੈਦਾਨਾਂ ‘ਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਦਕਿ ਇਨ੍ਹਾਂ ਇਲਾਕਿਆਂ, ਜਿਸ ਵਿੱਚ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼ ਅਤੇ ਦੱਖਣੀ ਉੱਤਰ ਪ੍ਰਦੇਸ਼ ਸ਼ਾਮਲ ਹਨ, ਵਿੱਚ 17 ਤੋਂ 19 ਜੁਲਾਈ ਤੋਂ ਵੱਡੇ ਪੈਮਾਨੇ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 18 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਸਭ ਤੋਂ ਵੱਧ ਹੈ। ਇਸੇ ਸਮੇਂ ਦੌਰਾਨ ਦਿੱਲੀ ਵਿੱਚ ਵੀ ਮੀਂਹ ਪੈਣ ਦੇ ਆਸਾਰ ਹਨ।

ਹੈਦਰਾਬਾਦ ‘ਚ ਦੋ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਓਵਰਫਲੋਅ ਹੋ ਰਹੇ ਸੀਵਰੇਜ ਕੋਲ ਖੜ੍ਹੇ ਬਚਾਅ ਅਮਲੇ ਦੇ ਮੈਂਬਰ। -ਫੋਟੋ: ਪੀਟੀਆਈ

News Source link