ਜਗਜੀਤ ਸਿੰਘ ਸਿੱਧੂ

ਤਲਵੰਡੀ ਸਾਬੋ, 16 ਜੁਲਾਈ

ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿਆਸੀ ਪਾਰਟੀਆਂ ਤੇ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਬੇਅਦਬੀ ਦੀਆਂ ਘਟਨਾਵਾਂ ‘ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ। ਉਨ੍ਹਾਂ ਇਹ ਗੱਲ ਅੱਜ ਇਥੇ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਦੇਸ਼ ਵਿਦੇਸ਼ ਵਿੱਚ ਕਾਰਜਸ਼ੀਲ 70 ਤੋਂ ਵੱਧ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਕਹੀ। ਇਸ ਦੌਰਾਨ ਸਿੱਖ ਵਿੱਦਿਆ, ਨਵੀਂ ਪੀੜ੍ਹੀ ਦੀ ਸੰਭਾਲ, ਸਿੱਖ ਆਰਥਿਕਤਾ, ਵਿਸ਼ਵ ਸ਼ਾਂਤੀ ਲਈ ਮਿਲਵਰਤਨ, ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੀਡੀਆ ਦੀ ਵਰਤੋਂ, ਵਾਤਾਵਰਨ ਅਤੇ ਜਲਵਾਯੂ ਪ੍ਰਦੂਰਸ਼ਨ ਸਬੰਧੀ ਮੁੱਦੇ ਵਿਚਾਰੇ ਗਏ।

News Source link