ਲਖਨਊ, 19 ਜੁਲਾਈ

ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖ਼ਾਨ (72), ਜੋ ਕਿ ਧੋਖਾਧੜੀ ਦੇ ਇੱਕ ਮਾਮਲੇ ਤਹਿਤ ਸੀਤਾਪੁਰ ਜੇਲ੍ਹ ‘ਚ ਬੰਦ ਹਨ, ਨੂੰ ਸਾਹ ਲੈਣ ‘ਚ ਸ਼ਿਕਾਇਤ ਹੋਣ ਮਗਰੋਂ ਇੱਥੇ ਮੇਦਾਂਤਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੀਤਾਪੁਰ ਜੇਲ੍ਹ ਦੇ ਜੇਲ੍ਹਰ ਆਰ.ਐੱਸ. ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਉਨ੍ਹਾਂ ਦਾ ਆਕਸੀਜਨ ਲੈਵਲ ਘੱਟ ਪਾਇਆ ਗਿਆ ਅਤੇ ਵਧੀਆ ਇਲਾਜ ਲਈ ਉਨ੍ਹਾਂ ਨੂੰ ਲਖਨਊ ਦੇ ਮੇਂਦਾਂਤਾ ਹਸਪਤਾਲ ਲਿਜਾਣ ਦੀ ਸਲਾਹ ਦਿੱਤੀ ਗਈ। ਉਨ੍ਹਾਂ ਨੂੰ ਸਾਹ ਅਤੇ ਕਮਜ਼ੋਰੀ ਦਾ ਸਮੱਸਿਆ ਕਾਰਨ ਅੱਜ ਬਾਅਦ ਦੁਪਹਿਰ ਲੱਗਪਗ 3.30 ਵਜੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਲਾਜ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਆਜ਼ਮ ਖ਼ਾਨ ਦੀ ਹਾਲਤ ਸਥਿਰ ਹੈ। ਇਸ ਤੋਂ ਪਹਿਲਾਂ ਆਜ਼ਮ ਖ਼ਾਨ ਨੂੰ ਮਈ ਮਹੀਨੇ ਵੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਰੋਨਾ ਲਾਗ ਦੇ ਇਲਾਜ ਮਗਰੋਂ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। -ਪੀਟੀਆਈ

News Source link