ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 19 ਜੁਲਾਈ

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ‘ਤੇ ਚਰਚਾ ਕਰਵਾਉਣ ਲਈ ਅੱਜ ਲੋਕ ਸਭਾ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ਮਿਲ ਕੇ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਪੇਸ਼ ਕੀਤਾ। ਇਸ ਮਤੇ ‘ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।

ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਮਤਾ ਪੇਸ਼ ਕਰ ਕੇ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਕੀਤੀ।

News Source link