ਨਵੀਂ ਦਿੱਲੀ, 20 ਜੁਲਾਈ

ਮੰਗਲਵਾਰ ਨੂੰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਮਹਿੰਗਾਈ ਅਤੇ ਪੇਗਾਸਸ ਜਾਸੂਸੀ ਮਾਮਲੇ ਸਮੇਤ ਵੱਖ ਵੱਖ ਵਿਸ਼ਿਆਂ ‘ਤੇ ਸਦਨ ਦੇ ਵਿਚੋ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਹੰਗਾਮੇ ਕਾਰਨ ਸਦਨ ਦੀ ਕਰਵਾਈ ਦੋ ਵਾਰ ਰੋਕਣ ਬਾਅਦ ਸਦਨ ਵੀਰਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ। ਸਵੇਰੇ ਸਦਨ ਸ਼ੁਰੂ ਹੋਣ ਤੋਂ ਪੰਜ ਮਿੰਟ ਬਾਅਦ ਹੰਗਾਮੇ ਕਾਰਨ ਕਾਰਵਾਈ ਬਾਅਦ ਦੁਪਹਿਰ ਦੋ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਸਦਨ ਜਦੋਂ ਮੁੜ ਜੁੜਿਆ ਤਾਂ ਰੌਲੇ ਕਾਰਨ ਕਾਰਵਾਈ 2.10 ਵਜੇ ਬਾਅਦ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਗਈ।

News Source link