ਨਵੀਂ ਦਿੱਲੀ, 21 ਜੁਲਾਈ

ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਕਿਹਾ ਹੈ ਕਿ ਦਿੱਲੀ ਸਣੇ ਦੇਸ਼ ਭਰ ਵਿੱਚ ਆਕਸੀਜਨ ਦੀ ਕਮੀ ਕਾਰਨ ਕਈ ਲੋਕਾਂ ਦੀ ਮੌਤ ਹੋਈ ਤੇ ਕੇਂਦਰ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਆਕਸੀਜਨ ਸੰਕਟ ਕਾਰਨ ਕਿਸੇ ਦੀ ਮੌਤ ਨਹੀਂ ਹੋਈ। ਉਨ੍ਹਾਂ ਸੁਆਲ ਕੀਤਾ, “ਜੇ ਆਕਸੀਜਨ ਦੀ ਘਾਟ ਨਹੀਂ ਸੀ ਤਾਂ ਹਸਪਤਾਲ ਅਦਾਲਤ ਕਿਉਂ ਗਏ? ਹਸਪਤਾਲ ਅਤੇ ਮੀਡੀਆ ਰੋਜ਼ਾਨਾ ਆਕਸੀਜਨ ਦੀ ਘਾਟ ਦੇ ਮੁੱਦਿਆਂ ਨੂੰ ਚੁੱਕਦੇ ਰਹੇ। ਆਕਸੀਜਨ ਦੀ ਘਾਟ ਕਾਰਨ ਦਿੱਲੀ ਅਤੇ ਦੇਸ਼ ਭਰ ਵਿੱਚ ਹੋਰ ਕਈ ਥਾਵਾਂ ਵਿੱਚ ਬਹੁਤ ਸਾਰੀਆਂ ਮੌਤਾਂ ਹੋਈਆਂ ਹਨ।” ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਆਕਸੀਜਨ ਦੀ ਘਾਟ ਕਾਰਨ ਕੋਈ ਮੌਤ ਨਹੀਂ ਹੋਈ।

News Source link