ਆਤਿਸ਼ ਗੁਪਤਾ

ਚੰਡੀਗੜ੍ਹ, 21 ਜੁਲਾਈ

ਸੰਯੁਕਤ ਕਿਸਾਨ ਮੋਰਚਾ ਵੱਲੋਂ ਹਫ਼ਤੇ ਲਈ ਮੁਅੱਤਲ ਕੀਤੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਨੂੰ ਬਰਖ਼ਾਸਤ ਵੀ ਕਰ ਦਿੰਦਾ ਹੈ ਤਾਂ ਉਹ ਪੰਜਾਬ ਦੇ ਲੋਕਾਂ ਲਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੁਹਾਰ ਬਦਲਨ ਲਈ ਰਵਾਇਤੀ ਪਾਰਟੀਆਂ ਤੋਂ ਛੁਟਕਾਰਾ ਬਹੁਤ ਜ਼ਰੂਰੀ ਹੈ। ਸਿਆਸੀ ਪਾਰਟੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਕੇ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਹੱਕਾਂ ਲਈ ਫੈਸਲੇ ਵੀ ਆਪ ਲੈ ਸਕਦੇ ਹਨ। ਮਜ਼ਦੂਰ ਕਿਸਾਨ ਦਲਿਤ ਫਰੰਟ ਵੱਲੋਂ ਚੰਡੀਗੜ੍ਹ ਦੇ ਸੈਕਟਰ 29 ਵਿਚ ਸੈਮੀਨਾਰ ਵਿੱਚ ਸ੍ਰੀ ਚੜੂਨੀ ਨੇ ‘ ਪੰਜਾਬ ਬਚਾਓ ਮਿਸ਼ਨ 2022’ ਦਾ ਐਲਾਨ ਕੀਤਾ।

News Source link