ਨਵੀਂ ਦਿੱਲੀ, 21 ਜੁਲਾਈ

ਦਸਵੀਂ ਅਤੇ 12ਵੀਂ ਜਮਾਤ ਦੇ ਪ੍ਰਾਈਵੇਟ ਵਿਦਿਆਰਥੀਆਂ ਦੀ ਪ੍ਰੀਖਿਆ 16 ਅਗਸਤ ਤੋਂ 15 ਸਤੰਬਰ ਤਕ ਹੋਵੇਗੀ। ਇਹ ਅੇੈਲਾਨ ਬੁੱਧਵਾਰ ਨੂੰ ਸੀਬੀਐੱਸਈ ਨੇ ਕੀਤਾ। ਬੋਰਡ ਨੇ ਪ੍ਰਾਈਵੇਟ ਵਿਦਿਆਰਥੀਆਂ ਦੇ ਨਤੀਜੇ ਰੈਗੂਲਰ ਵਿਦਿਆਰਥੀਆਂ ਦੀ ਅਸੈੱਸਮੈਂਟ ਪਾਲਿਸੀ ਅਨੁਸਾਰ ਐਲਾਨੇ ਜਾਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਕੂਲਾਂ ਅਤੇ ਸੀਬੀਐੱਸਈ ਕੋਲ ਇਨ੍ਹਾਂ ਵਿਦਿਆਰਥੀਆਂ ਦੇ ਪਿਛਲੀ ਅਸੈੱਸਮੈਂਟ ਦਾ ਕੋਈ ਰਿਕਾਰਡ ਨਹੀਂ ਹੈ। ਸੀਬੀਐੱਸਈ ਦੇ ਪ੍ਰੀਖਿਆ ਕੰਟਰੋਲਰ ਸੰਯਮ ਭਾਰਦਵਾਜ ਨੇ ਦੱਸਿਆ ਕਿ ਪ੍ਰਾਈਵੇਟ ਵਿਦਿਆਰਥੀਆਂ ਦੀ ਪ੍ਰੀਖਿਆ 16 ਅਗਸਤ ਤੋਂ 15 ਸਤੰਬਰ ਤਕ ਲਈ ਜਾਵੇਗੀ ਅਤੇ ਉਨ੍ਹਾਂ ਦਾ ਨਤੀਜਾ ਘੱਟੋ ਘੱਟ ਸਮੇਂ ਵਿੱਚ ਐਲਾਨਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਉੱਚ ਸਿੱਖਿਆ ਲਈ ਦਾਖਲਾ ਲੈਣ ਵਿੱਚ ਕੋਈ ਮੁਸ਼ਕਲ ਨਾ ਹੋਵੇ। ਇਸ ਤੋਂ ਪਹਿਲਾਂ ਅੱਜ ਦਿਨ ਵਿੱਚ ਪ੍ਰਾਈਵੇਟ ਵਿਦਿਆਰਥੀਆਂ ਨੇ ਸੀਬੀਐੱਸਈ ਹੈਡਕੁਆਰਟਰ ਅੱਗੇ ਰੋਸ ਮੁਜ਼ਾਹਰਾ ਕਰਦਿਆਂ ਬੋਰਡ ‘ਤੇ ਉਨ੍ਹਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਸੀ। -ਏਜੰਸੀ

News Source link