ਜੋਗਿੰਦਰ ਸਿੰਘ ਓਬਰਾਏ

ਖੰਨਾ, 22 ਜੁਲਾਈ

ਅੱਜ ਇਸ ਇਲਾਕੇ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਦਾ ਭਤੀਜਾ ਸਤਨਾਮ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਇਕਬਾਲ ਸਿੰਘ ਚੰਨੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਿਆ। ਇਸ ਮੌਕੇ ਉਨ੍ਹਾਂ ਨਾਲ ਮੋਹਨਜੀਤ ਸਿੰਘ, ਸ਼ੇਰੂ, ਜੀਤ ਸਿੰਘ ਤੇ ਮਿੰਟੂ ਸਿੰਘ ਵੀ ਸ਼ਾਮਲ ਹੋਏ। ਸਤਨਾਮ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਦਾ ਪਰਿਵਾਰ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜਿਆ ਰਿਹਾ ਹੈ ਪਰ ਹੁਣ ਕਾਂਗਰਸ ਵਿਚ ਆਮ ਵਰਕਰ ਦੀ ਕੋਈ ਪੁੱਛ ਪ੍ਰਤੀਤ ਨਹੀਂ। ਇਸ ਲਈ ਉਨ੍ਹਾਂ ਸ੍ਰੀ ਚੰਨੀ ਦੀਆਂ ਕਾਰਗੁਜ਼ਾਰੀਆਂ ਨੂੰ ਦੇਖਦਿਆਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਇਸ ਮੌਕੇ ਰਾਜਿੰਦਰ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ, ਰਾਜ ਕੁਮਾਰ, ਅਵਤਾਰ ਸਿੰਘ, ਮਨਿੰਦਰ ਸਿੰਘ ਤੇ ਪਰਮਿੰੰਦਰ ਸਿੰਘ ਹਾਜ਼ਰ ਸਨ।

News Source link