ਨਵੀਂ ਦਿੱਲੀ, 22 ਜੁਲਾਈ

ਐਮਨੈਸਟੀ ਇੰਟਰਨੈਸ਼ਨਲ ਨੇ ਅੱਜ ਕਿਹਾ ਕਿ ਉਹ ਸਪੱਸ਼ਟ ਤੌਰ ‘ਤੇ ਪੈਗਾਸਸ ਪ੍ਰਾਜੈਕਟ ਦੇ ਨਤੀਜਿਆਂ ਦੇ ਨਾਲ ਖੜ੍ਹਾ ਹੈ ਅਤੇ ਅੰਕੜੇ ਅਟੱਲ ਰੂਪ ਤੋਂ ਐੱਨਐੱਸਓ ਗਰੁੱਪ ਦੇ ਪੈਗਾਸਸ ਜਾਸੂਸੀ ਸਾਫ਼ਟਵੇਅਰ ਦੇ ਸੰਭਾਵੀ ਟੀਚਿਆਂ ਦੇ ਨਾਲ ਸਬੰਧਤ ਹਨ। ਐਮਨੈਸਟੀ ਇੰਟਰਨੈਸ਼ਨਲ ਦੀਆਂ ਇਹ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਮੀਡੀਆ ਵਿਚ ਆਈਆਂ ਕੁਝ ਖ਼ਬਰਾਂ ‘ਚ ਕੁਝ ਇਜ਼ਰਾਇਲੀ ਪੱਤਰਕਾਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਮਨੁੱਖੀ ਅਧਿਕਾਰ ਸਮੂਹ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਇਹ ਕਦੇ ਨਹੀਂ ਕਿਹਾ ਕਿ ਹਾਲ ਵਿੱਚ ਲੀਕ ਹੋਏ ਫੋਨ ਨੰਬਰ ਖ਼ਾਸ ਤੌਰ ‘ਤੇ ਉਨ੍ਹਾਂ ਨੰਬਰਾਂ ਦੀ ਸੂਚੀ ਵਿਚ ਸਨ ਜੋ ਪੈਗਾਸਸ ਜਾਸੂਸੀ ਸਾਫਟਵੇਅਰ ਦੇ ਨਿਸ਼ਾਨੇ ‘ਤੇ ਸਨ। ਐਮਨੈਸਟੀ ਇੰਟਰਨੈਸ਼ਨਲ ਨੇ ਦਾਅਵਾ ਕੀਤਾ ਕਿ ਪੱਤਰਕਾਰਾਂ, ਕਾਰਕੁਨਾਂ ਤੇ ਹੋਰਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਨਿਸ਼ਾਨਾ ਬਣਾਏ ਜਾਣ ਦੇ ਮੁੱਦੇ ਤੋਂ ਧਿਆਨ ਭਟਕਾਉਣ ਦੇ ਇਰਾਦੇ ਨਾਲ ਸੋਸ਼ਲ ਮੀਡੀਆ ‘ਤੇ ਗਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਪੈਗਾਸਸ ਪ੍ਰਾਜੈਕਟ ਨੇ ਇਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਖ਼ੁਲਾਸਾ ਕੀਤਾ ਹੈ। ਇਹ ਦਾਅਵਾ ਅੱਜ ਐਮਨੈਸਟੀ ਇੰਟਰਨੈਸ਼ਨਲ ਨੇ ਇਕ ਬਿਆਨ ਜਾਰੀ ਕਰ ਕੇ ਕੀਤਾ। -ਪੀਟੀਆਈ

News Source link