ਮਹਿੰਦਰ ਸਿੰਘ ਰੱਤੀਆਂ

ਮੋਗਾ, 23 ਜੁਲਾਈ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪੁੱਜੇ ਅਤੇ ਜਖ਼ਮੀਆਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪੲੇ ਦੇਣ ਦਾ ਐਲਾਨ ਕੀਤਾ ਹੈ। ਇਸ ਨਾਲ ਜਿਨ੍ਹਾਂ ਪੀੜਤਾਂ ਦੇ ਮੋਬਾਈਲ ਗੁੰਮ ਗਏ ਹਨ, ਉਨ੍ਹਾਂ ਨੂੰ ਨਵੇਂ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਹੈ। ਇਸ ਹਾਦਸੇ ਦੌਰਾਨ ਸਰਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਬਹੁਤੇ ਡਾਕਟਰ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ ਹੋ ਗਏ ਸਨ। ਪ੍ਰਸ਼ਾਸਨ ਵੱਲੋਂ ਸਥਾਨਕ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀਆਂ ਸੇਵਾਵਾਂ ਲਈਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਡਾਕਟਰਾਂ ਨੇ ਹਾਦਸੇ ‘ਚ ਜ਼ਖ਼ਮੀ ਮਰੀਜ਼ਾ ਦਾ ਇਲਾਜ ਕੀਤਾ। ਜਿਹੜੇ ਸਰਕਾਰੀ ਡਾਕਟਰ ਚੰਡੀਗੜ੍ਹ ਰਵਨਾ ਨਹੀਂ ਸੀ ਹੋਏ, ਉਨ੍ਹਾਂ ਨੇ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਹਸਪਤਾਲ ਪਹੁੰਚ ਗਏ।

News Source link